ਅੱਜ ਮੁੜ ਜੰਮੂ ਕਸ਼ਮੀਰ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ
ਨਵੀਂ ਦਿੱਲੀ, 19 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਕ ਵਾਰ ਮੁੜ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿਚ ਚੋਣ ਜਨ ਸਭਾ ਨੂੰ ਸੰਬੋਧਨ ਕਰਨਗੇ। ਉਹ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਨਾਲ ਵੀ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਇਸ ਤੋਂ ਪਹਿਲਾਂ 14 ਸਤੰਬਰ ਨੂੰ ਡੋਡਾ ਪਹੁੰਚੇ ਸਨ। ਉਨ੍ਹਾਂ ਨੇ ਭਾਈ-ਭਤੀਜਾਵਾਦ, ਅੱਤਵਾਦ, ਪੱਥਰਬਾਜ਼ੀ, ਕਸ਼ਮੀਰੀ ਪੰਡਤਾਂ ਅਤੇ ਧਾਰਾ 370 ਵਰਗੇ ਮੁੱਦਿਆਂ ’ਤੇ ਲੋਕਾਂ ਨੂੰ ਸੰਬੋਧਨ ਕੀਤਾ ਸੀ।