JALANDHAR WEATHER

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼

ਚੰਡੀਗੜ੍ਹ, 21 ਸਤੰਬਰ- ਡੀ.ਜੀ.ਪੀ. ਪੰਜਾਬ ਪੁਲਿਸ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਖੁਫ਼ੀਆ ਅਭਿਆਨ ਵਿਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਸ਼ੱਕੀਆਂ ਨੂੰ ਫੜ ਅਤੇ 4 ਗਲੋਕ-26 ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰ ਤਸਕਰੀ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿਚ ਸਨ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਨੂੰ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸੰਬੰਧੀ ਵਧੇਰੇ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ