JALANDHAR WEATHER

ਬਿਹਾਰ: ਪੰਚਾਇਤ ਮੁਖੀ ਦੀ ਗੋਲੀ ਮਾਰ ਕੇ ਹੱਤਿਆ, ਦੋਸ਼ੀ ਗਿ੍ਫ਼ਤਾਰ

ਸਮਸਤੀਪੁਰ (ਬਿਹਾਰ), 21 ਸਤੰਬਰ - ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੀ ਇਕ ਪੰਚਾਇਤ ਦੇ ਮੁਖੀ ਦੀ ਹਲਈ ਇਲਾਕੇ ’ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਸਮਸਤੀਪੁਰ ’ਚ ਬਨਵੀਰੋ ਪੰਚਾਇਤ ਦੇ ਮੁਖੀਆ ਨਰਾਇਣ ਸ਼ਰਮਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਸ਼ੁੱਕਰਵਾਰ ਰਾਤ ਕਰੀਬ 9 ਵਜੇ ਘਟਨਾ ਦੇ ਸੰਬੰਧ ਵਿਚ ਇੱਕ ਕਾਲ ਆਈ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇੱਕ ਪੁਲਿਸ ਟੀਮ ਤੁਰੰਤ ਘਟਨਾ ਸਥਾਨ ’ਤੇ ਪਹੁੰਚੀ ਅਤੇ ਸ਼ਰਮਾ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਲੈ ਗਈ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਿਆ। ਇਸ ਦੌਰਾਨ ਗੁੱਸੇ ’ਚ ਆਏ ਪਿੰਡ ਵਾਸੀਆਂ ਨੇ ਹੱਤਿਆ ਦੇ ਵਿਰੋਧ ’ਚ ਸਮਸਤੀਪੁਰ-ਪਟਨਾ ਰਾਜ ਮਾਰਗ ’ਤੇ ਜਾਮ ਲਗਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ