JALANDHAR WEATHER

ਸਾਬਕਾ ਫੌਜੀ ਨੇ ਕਿਸਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਦੇ ਪਿੰਡ ਸਰੂਪਵਾਲ ਵਿਖੇ ਇਕ ਸਾਬਕਾ ਫੌਜੀ ਵਲੋਂ ਆਪਣੇ ਗੁਆਂਢੀ ਕਿਸਾਨ ਦਾ ਕਤਲ ਕੀਤੇ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਮਲਕੀਤ ਸਿੰਘ ਵਾਸੀ ਸਰੂਪਵਾਲ ਆਪਣੇ ਘਰ ਦੇ ਬਾਹਰ ਖੜ੍ਹਾ ਹੋ ਕੇ ਘਰ ਦੇ ਚੱਲ ਰਹੇ ਨਿਰਮਾਣ ਕਾਰਜ ਨੂੰ ਵੇਖ ਰਿਹਾ ਸੀ ਕਿ ਉਸਦੇ ਗੁਆਂਢੀ ਸਾਬਕਾ ਫੌਜੀ ਤਰਸੇਮ ਸਿੰਘ ਅਤੇ ਉਸਦੀ ਪਤਨੀ ਨਾਲ ਨਾਲੀ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਦੌਰਾਨ ਤਰਸੇਮ ਸਿੰਘ ਨੇ ਆਪਣੇ ਘਰ ਦੇ ਅੰਦਰੋਂ ਲਾਇਸੰਸੀ ਰਿਵਾਲਵਰ ਲਿਆ ਕੇ ਮਲਕੀਤ ਸਿੰਘ ਦੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਮਲਕੀਤ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸੁਲਤਾਨਪੁਰ ਲੋਧੀ ਪੁਲਿਸ ਨੇ ਪਹੁੰਚ ਕੇ ਤਰਸੇਮ ਸਿੰਘ ਅਤੇ ਉਸਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ