JALANDHAR WEATHER

1 ਪਿਸਤੌਲ, 6 ਰੌਂਦ ਤੇ ਕਾਰ ਸਮੇਤ 2 ਕੀਤਾ ਗ੍ਰਿਫਤਾਰ, 4 ਨਾਮਜ਼ਦ

ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਫਿਰੋਜ਼ਪੁਰ ਦੇ ਐਸ.ਐਸ.ਪੀ. ਸੋਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਗੁਰੂਹਰਸਹਾਏ ਦੇ ਡੀ.ਐਸ.ਪੀ. ਸਤਨਾਮ ਸਿੰਘ ਦੀ ਅਗਵਾਈ ਹੇਠ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਇਕ ਪਿਸਟਲ, 6 ਰੌਂਦ ਜ਼ਿੰਦਾ ਅਤੇ ਆਈ-20 ਕਾਰ ਸਮੇਤ ਗ੍ਰਿਫਤਾਰ ਕਰਕੇ ਕੁੱਲ 4 ਵਿਅਕਤੀਆਂ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਗੁਰੂਹਰਸਹਾਏ ਸਤਨਾਮ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸੰਬੰਧ ਵਿਚ ਇਲਾਕੇ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਅਰਸ਼ਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਫਿਰੋਜ਼ਸ਼ਾਹ, ਸੈਮ ਪੁੱਤਰ ਦੌਲਤ ਰਾਮ, ਗੌਰਵ ਉਰਫ ਗੋਰਾ ਪੁੱਤਰ ਦੌਲਤ ਰਾਮ ਅਤੇ ਅਬੀ ਪੁੱਤਰ ਰਾਜ ਕੁਮਾਰ ਵਾਸੀਆਨ ਬੁੱਕਣ ਖਾਂ ਵਾਲਾ ਜੋ ਕਾਰ ਆਈ-20 ਵਿਚ ਆ ਰਹੇ ਹਨ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹਨ, ਜੇਕਰ ਹੁਣੇ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ, ਜਿਸ ਤੋਂ ਬਾਅਦ ਪੁਲਿਸ ਪਾਰਟੀ ਵਲੋਂ ਨਾਕੇਬੰਦੀ ਕਰਕੇ ਮੁਲਜ਼ਮ ਅਰਸ਼ਦੀਪ ਸਿੰਘ ਅਤੇ ਗੌਰਵ ਉਰਫ ਗੋਰਾ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਬਾਕੀ ਦੇ 2 ਮੁਲਜ਼ਮ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ। ਡੀ. ਐਸ. ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਤੇ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਫਰਾਰ ਹੋਏ 2 ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰਨ ਲਈ ਪੁਲਿਸ ਪਾਰਟੀ ਦੀਆਂ ਟੀਮਾਂ ਬਣਾ ਕੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ