JALANDHAR WEATHER

ਪਿੰਡ ਮੱਤਾ ਦੇ ਸਰਪੰਚੀ ਦੇ ਉਮੀਦਵਾਰ ਦੇ ਕਾਗਜ਼ ਰੱਦ ਹੋਣ ’ਤੇ ਲੋਕਾਂ ਨੇ ਲਗਾਇਆ ਧਰਨਾ

ਜੈਤੋ (ਫਰੀਦਕੋਟ), 6 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਪਿੰਡ ਮੱਤਾ ਦੇ ਹਰਜਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੇ ਸਰਪੰਚੀ ਅਤੇ ਤਿੰਨ ਕਵਰਿੰਗ ਉਮੀਦਵਾਰ ਦੇ ਵੀ ਕਾਗਜ਼ ਰੱਦ ਹੋਣ ’ਤੇ ਪਿੰਡ ਨਿਵਾਸੀਆਂ ਵਲੋਂ ਜੈਤੋ-ਕੋਟਕਪੂਰਾ ਰੋਡ ’ਤੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰਕੇ ਪੰਜਾਬ ਸਰਕਾਰ ਤੇ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਧਰਨਾਕਾਰੀਆਂ ਦਾ ਦੋਸ਼ ਹੈ ਕਿ ਹਰਜਿੰਦਰ ਸਿੰਘ ਦੇ ਕਾਗਜ਼ ਵਿਧਾਇਕ ਦੀ ਸ਼ਹਿ 'ਤੇ ਰੱਦ ਕੀਤੇ ਗਏ ਹਨ। ਧਰਨਾਕਾਰੀ ਮੰਗ ਕਰ ਰਹੇ ਹਨ ਕਿ ਜਿੰਨਾ ਚਿਰ ਹਰਜਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੇ ਰੱਦ ਕੀਤੇ ਕਾਗਜ਼ ਨੂੰ ਠੀਕ ਨਹੀਂ ਕੀਤਾ ਜਾਂਦਾ ਜਾਂ ਪਿੰਡ ਦੀ ਚੋਣ ਨੂੰ ਰੱਦ ਕਰਵਾਉਣ ਤੱਕ ਇਹ ਧਰਨਾ ਜਾਰੀ ਰਹੇਗਾ। ਇਸ ਧਰਨੇ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਵੱਖ-ਵੱਖ ਪਿੰਡਾਂ ਦੇ ਰਸਤਿਆਂ ਰਾਹੀਂ ਲੋਕਾਂ ਨੂੰ ਆਪਣੀ ਮੰਜ਼ਿਲ ਵੱਲ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਧਰਨਾਕਾਰੀਆਂ ਨਾਲ ਐਸ.ਡੀ.ਐਮ. ਜੈਤੋ, ਡੀ.ਐਸ.ਪੀ. ਜੈਤੋ ਅਤੇ ਥਾਣਾ ਜੈਤੋ ਦੇ ਐਸ.ਐਚ.ਓ. ਵਲੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਸ਼ਿਸ਼ ਅਸਫ਼ਲ ਰਹੀ ਜਦਕਿ ਧਰਨਾਕਾਰੀ ਆਪਣੀ ਮੰਗ ’ਤੇ ਅੜੇ ਹੋਏ ਹਨ। ਇਸ ਧਰਨੇ ਵਿਚ ਪਿੰਡ ਮੱਤਾ, ਦਬੜ੍ਹੀਖਾਨਾ ਅਤੇ ਕੋਠੇ ਚੰਦ ਆਦਿ ਦੇ ਲੋਕ ਮੌਜੂਦ ਹਨ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ