JALANDHAR WEATHER

ਪੰਚਾਇਤੀ ਚੋਣਾਂ ਦੌਰਾਨ ਸੂਬੇ ਵਿਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਹੋਈ ਬੇਹੱਦ ਮਾੜੀ- ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 7 ਅਕਤੂਬਰ- ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਬੇਹੱਦ ਮਾੜੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਚਾਂ ਤੇ ਸਰਪੰਚਾਂ ਦੀਆਂ ਨਾਮਜ਼ਦਗੀਆਂ ਮੌਕੇ ਸੱਤਾਧਾਰੀ ਪਾਰਟੀ ਵਲੋਂ ਵੱਡੀਆਂ ਗੜਬੜੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰ ਜੇਲ੍ਹਾਂ ਵਿਚੋਂ ਫੋਨ ਕਰਦੇ ਹਨ ਤੇ ਧਮਕੀਆਂ ਦਿੰਦੇ ਹਨ, ਪਰ ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਸੂਬਾ ਸਰਕਾਰ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸਰਕਾਰ ਗੈਂਗਸਟਰਾਂ ਨੂੰ ਸੁਰੱਖਿਆ ਪ੍ਰਦਾਨ ਕਰ ਰਹੀ ਹੈ ਤੇ ਪੰਚਾਇਤੀ ਚੋਣਾਂ ਦੌਰਾਨ ਜੋ ਕੁਝ ਵੀ ਹੋ ਰਿਹਾ ਹੈ, ਉਹ ਸਭ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ਹਥਿਆਰਾਂ ਤੇ ਸ਼ਰਾਬ ਦਾ ਬੋਲਬਾਲ ਸਰੇਆਮ ਇਨ੍ਹਾਂ ਚੋਣਾਂ ਵਿਚ ਚੱਲਿਆ ਹੈ, ਜਿਸ ਦਾ ਸਰਕਾਰ ’ਤੇ ਕੋਈ ਕੰਟਰੋਲ ਨਹੀਂ ਹੈ, ਜੋ ਕਿ ਬੇਹੱਦ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪਹਿਲਾਂ ਚੋਣਾਂ ਆਪਸੀ ਭਾਈਚਾਰੇ ਦੇ ਆਧਾਰ ’ਤੇ ਹੁੰਦੀਆਂ ਸਨ, ਪਰ ਹੁਣ ਆਪ ਸਰਕਾਰ ਨੇ ਇਨ੍ਹਾਂ ਪਿੰਡ ਪੱਧਰ ਦੀਆਂ ਚੋਣਾਂ ਦਾ ਰੂਪ ਹੀ ਬਦਲ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ