JALANDHAR WEATHER

ਸੂਬਾ ਚੋਣ ਕਮਿਸ਼ਨ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ

ਚੰਡੀਗੜ੍ਹ, 7 ਅਕਤੂਬਰ- ਅੱਜ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸੂਬੇ ਦੇ ਚੋਣ ਕਮਿਸ਼ਨ ਨੂੰ ਮਿਲਿਆ, ਜਿਸ ਵਿਚ ਕੋਰ ਕਮੇਟੀ ਦੇ ਮੈਂਬਰ ਐਨ.ਕੇ. ਸ਼ਰਮਾ, ਅਰਸ਼ਦੀਪ ਸਿੰਘ ਕਲੇਰ, ਸਾਬਕਾ ਚੇਅਰਮੈਨ ਸ਼ੂਗਰ ਫੈਡ ਐਸ.ਐਸ.ਵਾਹਲਾ ਤੇ ਹੋਰ ਆਗੂ ਮੌਜੂਦ ਸਨ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਪੰਚਾਇਤੀ ਚੋਣਾਂ ਵਿਚ ਅੰਧੇਰਗਰਦੀ ਇੰਨੇ ਵੱਡੇ ਪੱਧਰ ’ਤੇ ਹੋਈ ਹੈ, ਜਿਸ ਨੂੰ ਅੱਖਰਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਜਿੰਨੀਆਂ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ, ਉਹ ਅੰਕੜੇ ਹੈਰਾਨ ਕਰਨ ਵਾਲੇ ਹਨ। ਭਾਵੇਂ ਕਿ ਇਸ ਸੰਬੰਧੀ ਚੋਣ ਕਮਿਸ਼ਨ ਵਲੋਂ ਕੋਈ ਅੰਕੜੇ ਜਾਰੀ ਨਹੀਂ ਕੀਤੇ ਗਏ ਹਨ, ਇਹ ਅੰਕੜੇ ਸਾਡੇ ਵਲੋਂ ਇਕੱਠੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਕ ਪਿੰਡ ਕੁਰਲੀ ਵਿਖੇ ਵਿਰੋਧੀ ਧਿਰ ਦੇ ਸਾਰੇ ਸਰਪੰਚਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਤੇ ਸਿਰਫ਼ ਆਪ ਦੇ ਉਮੀਦਵਾਰ ਨੂੰ ਹੀ ਯੋਗ ਕਰਾਰ ਦਿੱਤਾ ਗਿਆ, ਜਿਸ ਤੋਂ ਬਾਅਦ ਪੰਚ ਲਈ ਖੜੇ ਸਾਰੇ ਮੈਂਬਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ, ਜੋ ਕਿ ਕਿਸੇ ਧੱਕੇਸ਼ਾਹੀ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਹੋਰ ਕਈ ਉਦਾਹਰਨਾਂ ਸਾਡੇ ਕੋਲ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ