ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ
ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ) - ਪਿੰਡ ਸਿੱਧਵਾਂ ਦੋਨਾਂ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਤਮਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਜਸਬੀਰ ਸਿੰਘ (24) ਪੁੱਤਰ ਸਰਬਜੀਤ ਸਿੰਘ ਵਾਸੀ ਸਿੱਧਵਾਂ ਦੋਨਾ ਨੇ ਗੁਆਂਢੀਆਂ ਦੀ ਹਵੇਲੀ ਵਿਚ ਪੱਖੇ ਨਾਲ ਰੱਸੀ ਬੰਨ ਕੇ ਕਥਿਤ ਤੌਰ 'ਤੇ ਫਾਹਾ ਲੈ ਲਿਆ । ਇਸ ਦੀ ਸੂਚਨਾ ਪੁਲਿਸ ਨੂੰ ਸਵੇਰੇ ਪਰਿਵਾਰਿਕ ਮੈਂਬਰਾਂ ਵਲੋਂ ਦਿੱਤੀ ਗਈ । ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।