JALANDHAR WEATHER

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਹੋਇਆ ਰਵਾਨਾ

ਅਟਾਰੀ, (ਅੰਮ੍ਰਿਤਸਰ), 14 ਨਵੰਬਰ (ਗੁਰਦੀਪ ਸਿੰਘ ਅਟਾਰੀ / ਰਾਜਿੰਦਰ ਸਿੰਘ ਰੂਬੀ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਇਆ। ਸ਼ਰਧਾਲੂ ਸੰਘਣੀ ਧੁੰਦ ਵਿਚ ਹੀ ਤੜਕਸਾਰ ਅਟਾਰੀ ਸਰਹੱਦ ਪਹੁੰਚ ਗਏ ਸਨ। ਬੀ.ਐਸ.ਐਫ਼. ਦੇ ਡੀ.ਆਈ.ਜੀ. ਐਸ.ਐਸ. ਚੰਦੇਲ ਨੇ ਗੱਲਬਾਤ ਕਰਦੇ ਦੱਸਿਆ ਕਿ ਬੀ.ਐਸ.ਐਫ਼. ਦੇ ਜਵਾਨ ਵੱਡੀ ਗਿਣਤੀ ਵਿਚ ਤਾਇਨਾਤ ਕਰ ਦਿੱਤੇ ਗਏ ਹਨ ਤਾਂ ਕਿ ਸ਼ਰਧਾਲੂਆਂ ਨੂੰ ਇਮੀਗ੍ਰੇਸ਼ਨ ਅਤੇ ਕਸਟਮ ਦੀ ਸੁਵਿਧਾ ਆਸਾਨੀ ਨਾਲ ਦਿੱਤੀ ਜਾ ਸਕੇ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ਉਪਰੰਤ ਜਥਾ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਵੱਲ ਰਵਾਨਾ ਹੋ ਗਿਆ। ਸ਼ਰਧਾਲੂਆਂ ਨੇ ਕਿਹਾ ਕਿ ਉਹ ਬਹੁਤ ਕਰਮਾ ਭਾਗਾਂ ਵਾਲੇ ਹਨ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ