ਝਾਂਸੀ ਘਟਨਾਕ੍ਰਮ: ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ , 16 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਂਸੀ ਦੇ ਹਸਪਤਾਲ ਵਿਖੇ ਅੱਗ ਦੀ ਦੁਰਘਟਨਾ ਵਿਚ ਮਾਰੇ ਗਏ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਕਮ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਐਕਸ ’ਤੇ ਸਾਂਝੀ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਦਿਲ ਦੁਖਾਉਣ ਵਾਲਾ ਕਿਹਾ ਅਤੇ ਇਸ ਘਟਨਾ ਵਿਚ ਜਾਨਾਂ ਗੁਆਉਣ ਵਾਲੇ 10 ਬੱਚਿਆਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਉੱਤਰ ਪ੍ਰਦੇਸ਼ ਸਰਕਾਰ ਦੀ ਨਿਗਰਾਨੀ ਹੇਠ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।