ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲਣ ਨਾਲ 10 ਸਾਲਾ ਬੱਚੀ ਦੀ ਮੌਤ
ਮੋਗਾ, 16 ਨਵੰਬਰ-ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲਣ ਨਾਲ 10 ਸਾਲਾ ਬੱਚੀ ਦੀ ਮੌਤ ਹੋ ਗਈ। ਦੱਸ ਦਈਏ ਕਿ ਅਲਮਾਰੀ ਵਿਚੋਂ ਕੱਪੜੇ ਕੱਢਣ ਸਮੇਂ ਰੱਖੀ ਰਿਵਾਲਵਰ ਵਿਚੋਂ ਗੋਲੀ ਚੱਲ ਗਈ। ਸੂਚਨਾ ਮਿਲਣ ਉਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਮਾਮਲਾ ਪਿੰਡ ਲਡੇਕੇ ਦਾ ਹੈ।