ਐਨ.ਆਈ.ਏ. ਨੇ 3 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 8 ਜੂਨ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ. ) ਨੇ ਪਿਛਲੇ ਸਾਲ ਮਨੀਪੁਰ ਵਿਚ ਸੁਰੱਖਿਆ ਬਲਾਂ 'ਤੇ ਹੋਏ ਘਾਤਕ ਹਮਲੇ ਨਾਲ ਸੰਬੰਧਿਤ ਇਕ ਮਾਮਲੇ ਵਿਚ 3 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹਮਲੇ ਵਿਚ ਦੋ ਪੁਲਿਸ ਕਮਾਂਡੋ ਮਾਰੇ ਗਏ ਸਨ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਇਨ੍ਹਾਂ ਤਿੰਨਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ 17 ਜਨਵਰੀ, 2024 ਨੂੰ ਤੇਂਗਨੋਪਾਲ ਜ਼ਿਲ੍ਹੇ ਦੇ ਮੋਰੇਹ ਵਿਖੇ ਇੰਡੀਅਨ ਰਿਜ਼ਰਵ ਬਟਾਲੀਅਨ (ਆਈ.ਆਰ.ਬੀ.) ਚੌਕੀ ਅਤੇ ਸੁਰੱਖਿਆ ਬਲਾਂ 'ਤੇ ਹਮਲੇ ਦੀ ਯੋਜਨਾ ਬਣਾਈ, ਸਾਜ਼ਿਸ਼ ਰਚੀ ਅਤੇ ਅੰਜਾਮ ਦਿੱਤਾ।