JALANDHAR WEATHER

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੁਕਆਊਟ ਨੋਟਿਸ ਜਾਰੀ, ਇੰਸਟਾਗ੍ਰਾਮ ਬੈਨ

ਬਠਿੰਡਾ,14 ਜੂਨ (ਸੱਤਪਾਲ ਸਿੰਘ ਸਿਵੀਆਂ)-ਇੰਸਟਾਗ੍ਰਾਮ 'ਤੇ ਮਸ਼ਹੂਰ ਕੰਚਨ ਕੁਮਾਰੀ ਉਰਫ ਕਮਲ ਭਾਬੀ ਦੇ ਕਤਲ ਮਾਮਲੇ 'ਚ ਨਾਮਜ਼ਦ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਬਠਿੰਡਾ ਪੁਲਿਸ ਵਲੋਂ ਲੁਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੀ ਬਠਿੰਡਾ ਪੁਲਿਸ ਨੇ ਅਧਿਕਾਰਤ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀਆਂ ਸੋਸ਼ਲ ਮੀਡੀਆ 'ਤੇ ਗਤੀਵਿਧੀਆਂ ਰੋਕਣ ਲਈ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਪਿਤਾ ਨੂੰ ਵੀ ਪੁੱਛਗਿੱਛ ਲਈ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਦੀ ਸੂਚਨਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ