JALANDHAR WEATHER

ਕਾਂਗਰਸ ਪਾਰਟੀ ਵਲੋਂ ਧਰਨਾ ਦਿੰਦੇ ਹੋਏ ਨਾਭਾ ਖੰਨਾ ਰੋਡ ਜਾਮ

 ਨਾਭਾ, 15 ਜੂਨ - ਨਾਭਾ ਬਲਾਕ ਦੇ ਪਿੰਡ ਖਨੌੜਾ ਵਿਖੇ ਪਿੰਡ ਦੀਆਂ ਮਨਰੇਗਾ ਔਰਤਾਂ ਦੇ ਨਾਲ ਪਿੰਡ ਦੇ ਚਾਰ ਵਿਅਕਤੀਆਂ ਵਲੋਂ ਬਦਸਲੂਕੀ ਕੀਤੀ ਗਈ ਸੀ ਅਤੇ ਉਨਾਂ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਸੀ। ਇਸ ਤੋਂ ਬਾਅਦ ਪਿੰਡ ਦੀ ਪੰਚਾਇਤ ਅਤੇ ਕਾਂਗਰਸ ਪਾਰਟੀ ਵਲੋਂ ਧਰਨਾ ਲਗਾਇਆ ਗਿਆ ਸੀ। ਪੁਲਿਸ ਵਲੋਂ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਸੀ। ਹੁਣ ਪੁਲਿਸ ਵਲੋਂ ਪਿੰਡ ਖਨੌੜਾ ਦੀ ਪੰਚਾਇਤ ਦੇ 10 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਤਰਕ ਦਿੱਤਾ ਗਿਆ ਹੈ ਜੋ ਬੀਤੇ ਦਿਨ ਥਾਣੇ ਦੇ ਬਾਹਰ ਧਰਨਾ ਲਗਾਇਆ ਗਿਆ ਸੀ, ਉਸ ਵਿਚ ਪੁਲਿਸ ਨਾਲ ਬਦਸਲੂਕੀ ਕੀਤੀ ਗਈ। ਇਸ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਵਲੋਂ ਭਾਦਸੋ ਪੁਲਿਸ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਭਾ ਖੰਨਾ ਰੋਡ 'ਤੇ ਧਰਨਾ ਲਗਾ ਕੇ ਰੋਡ ਜਾਮ ਕਰ ਦਿੱਤਾ ਗਿਆ। ਧਰਨੇ ਵਿਚ ਕਾਂਗਰਸ ਦੇ ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਵੀ ਪਹੁੰਚੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਕਾਂਗਰਸ ਪਾਰਟੀ ਬਰਦਾਸ਼ਤ ਨਹੀਂ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ