JALANDHAR WEATHER

ਪੁਰਾਣੀ ਰੰਜਿਸ਼ ਨੂੰ ਲੈ ਕੇ 18 ਸਾਲਾਂ ਨੌਜਵਾਨ ’ਤੇ ਚਲਾਈਆਂ ਗੋਲੀਆਂ

ਫ਼ਿਰੋਜ਼ਪੁਰ, 16 ਜੂਨ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਭੱਟੀਆਂ ਵਾਲੀ ਬਸਤੀ ਵਿਖੇ ਰਾਤ ਕਰੀਬ 11 ਵਜੇ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਐਸ.ਐਚ. ਓ. ਜਤਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ ’ਤੇ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਿਆਂਦਾ ਗਿਆ। ਡਾਕਟਰਾਂ ਵਲੋਂ ਮੁਢਲੀ ਸਹਾਇਤਾ ਦੇ ਕੇ ਜ਼ਖ਼ਮੀ ਨੌਜਵਾਨ ਨੂੰ ਫਰੀਦਕੋਟ ਵਿਖੇ ਰੈਫਰ ਕੀਤਾ ਗਿਆ। ਡਾਕਟਰ ਵਲੋਂ ਦੱਸਿਆ ਗਿਆ ਹੈ ਕਿ ਜ਼ਖਮੀ ਨੌਜਵਾਨ ਅੰਸ਼ ਪੁੱਤਰ ਮੂਲ ਚੰਦ ਵਾਸੀ ਭਟੀਆਂ ਵਾਲੀ ਬਸਤੀ ਫਿਰੋਜ਼ਪੁਰ ਸ਼ਹਿਰ ਦੀ ਹਾਲਤ ਖਤਰੇ ਤੋਂ ਬਾਹਰ ਹੈ। ਐਸ. ਐਚ. ਓ. ਨੇ ਕਿਹਾ ਕਿ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਕ ਭੱਜਣ ਵਿਚ ਕਾਮਯਾਬ ਹੋ ਗਿਆ, ਉਸ ਨੂੰ ਵੀ ਜਲਦ ਫੜ ਲਿਆ ਜਾਵੇਗਾ ਤੇ ਪੁਲਿਸ ਵਲੋਂ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ