JALANDHAR WEATHER

ਨਸ਼ਿਆਂ ਨੂੰ ਲੈ ਕੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 16 ਜੂਨ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੱਤਰ ਵਿਚ ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਗਰਾਨੀ ਹੇਠ ਡਰੱਗ ਮਨੀ ਟ੍ਰੇਲ ਦੀ ਜਾਂਚ ਕੀਤੀ ਜਾਵੇ ਤਾਂ ਜੋ ਪੰਜਾਬ ਲਈ ਇਸ ਖ਼ਤਰੇ ਵਿਚ ਸ਼ਾਮਿਲ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਡਰੱਗ ਕਾਰਟੈਲ ਕਿਸੇ ਨਾ ਕਿਸੇ ਕਿਸਮ ਦੀ ਸਰਪ੍ਰਸਤੀ ਤੋਂ ਬਿਨਾਂ ਵਧ ਨਹੀਂ ਸਕਦੇ। ਪੰਜਾਬ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਈ ਹਜ਼ਾਰਾਂ ਕਰੋੜ ਰੁਪਏ ਵਿਚ ਜਾਂਦੀ ਹ। ਇਸ ਨੂੰ ਸਿਰਫ਼ ਇਤਫ਼ਾਕ ਵਜੋਂ ਖਾਰਜ ਨਹੀਂ ਕੀਤਾ ਜਾ ਸਕਦਾ ਕਿ ਉਸੇ ਸਮੇਂ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਦੇ ਬਹੁਤ ਸਾਰੇ ਸਿਆਸਤਦਾਨਾਂ ਦੀ ਕਿਸਮਤ ਬਦਲ ਗਈ ਹੈ। ਜਿਹੜੇ ਵਿਧਾਇਕ ਸਾਈਕਲਾਂ ’ਤੇ ਆਉਂਦੇ ਸਨ, ਹੁਣ ਕਰੋੜਾਂ ਦੀਆਂ ਲਗਜ਼ਰੀ ਕਾਰਾਂ ਦੇ ਮਾਲਕ ਹਨ। ਕਈਆਂ ਕੋਲ ਏਕੜਾਂ ਵਿਚ ਫੈਲੇ ਫਾਰਮ ਹਾਊਸ ਹਨ। ਵੱਡੀਆਂ ਮੱਛੀਆਂ ਨੂੰ ਫੜਨ ਅਤੇ ਅੰਤਮ ਲਾਭਪਾਤਰੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੈਸੇ ਦਾ ਪ੍ਰਵਾਹ ਸਥਾਪਤ ਕਰਨਾ ਪੈਂਦਾ ਹੈ, ਭਾਵੇਂ ਉਹ ਪਾਰਟੀ ਲਾਈਨਾਂ ਤੋਂ ਪਾਰ ਸਿਆਸਤਦਾਨ ਹੋਣ ਜਾਂ ਅਧਿਕਾਰੀ। ਇਸ ਤੋਂ ਬਿਨਾਂ, ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਵਿਚ ਸਰਕਾਰ ਦਾ ਦਾਅਵਾ ਇਕ ਮਜ਼ਾਕ ਹੀ ਰਹਿੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ