JALANDHAR WEATHER

ਟਰੰਪ ਨੇ ਜੀ- 7 ਸੰਮੇਲਨ ਨੂੰ ਵਿਚਕਾਰ ਛੱਡਿਆ, ਇਜ਼ਰਾਈਲ-ਈਰਾਨ ਟਕਰਾਅ ਕਾਰਨ ਲਿਆ ਫੈਸਲਾ

ਕੈਲਗਰੀ, 17 ਜੂਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜੀ- 7 ਸੰਮੇਲਨ ਲਈ ਕੈਨੇਡਾ ਪਹੁੰਚੇ ਸਨ, ਪਰ ਈਰਾਨ ਅਤੇ ਇਜ਼ਰਾਈਲ ਵਿਚਕਾਰ ਵਧਦੇ ਟਕਰਾਅ ਕਾਰਨ, ਟਰੰਪ ਹੁਣ ਇਕ ਦਿਨ ਪਹਿਲਾਂ ਹੀ ਵਾਪਸ ਆ ਰਹੇ ਹਨ। ਟਰੰਪ ਨੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਪੱਛਮੀ ਏਸ਼ੀਆ ਵਿਚ ਉਨ੍ਹਾਂ ਦੇ ਵਿਸ਼ੇਸ਼ ਪ੍ਰਤੀਨਿਧੀ ਸਟੀਵ ਵਿਟਕੌਫ ਨੂੰ ਈਰਾਨ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਟਰੰਪ ਦਾ ਮੰਨਣਾ ਹੈ ਕਿ ਈਰਾਨ ਗੱਲਬਾਤ ਲਈ ਤਿਆਰ ਹੋਵੇਗਾ। ਇਹ ਜਾਣਕਾਰੀ ਵਾਈਟ ਹਾਊਸ ਵਲੋਂ ਸਾਂਝੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ