JALANDHAR WEATHER

ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 02,26,924 ਪਰਿਵਾਰ ਕਵਰ ਕਰਕੇ ਜ਼ਿਲ੍ਹਾ ਸੰਗਰੂਰ ਸੂਬੇ 'ਚੋਂ ਮੋਹਰੀ

ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)-ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਦੱਸਿਆ ਕਿ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਕਰੀਬ 2,26,924 ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ ਅਤੇ 05,24, 054 ਈ-ਕਾਰਡ ਜਨਰੇਟ ਕੀਤੇ ਗਏ ਹਨ, ਜਿਸ ਨਾਲ ਜ਼ਿਲ੍ਹਾ ਸੰਗਰੂਰ ਸੂਬੇ ਵਿਚੋਂ ਪਹਿਲੇ ਨੰਬਰ ਉੱਤੇ ਹੈ। ਬੱਚਿਆਂ ਦੀ ਸਿਹਤ ਦਾ ਖਿਆਲ ਰੱਖਣ ਹਿੱਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਇਸ ਸਾਲ ਮਈ ਮਹੀਨੇ ਤਕ 148 ਸਕੂਲਾਂ ਦਾ ਦੌਰਾ ਕਰਕੇ 22,014 ਬੱਚਿਆਂ ਅਤੇ 487 ਆਂਗਣਵਾੜੀ ਸੈਂਟਰਾਂ ਦਾ ਦੌਰਾ ਕਰਕੇ 12,444 ਬੱਚਿਆਂ ਦਾ ਚੈੱਕਅਪ ਕੀਤਾ ਗਿਆ ਅਤੇ 666 ਬੱਚਿਆਂ ਨੂੰ ਐਨਕਾਂ ਵੀ ਦਿੱਤੀਆਂ ਗਈਆਂ। ਬੈਂਬੀ ਨੇ ਜਿਥੇ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਕਾਰਜਾਂ ਦੀ ਸਮੀਖਿਆ ਕੀਤੀ, ਉਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਸਾਰੀਆਂ ਤਿਆਰੀਆਂ ਮੁਕੰਮਲ ਰੱਖੀਆਂ ਜਾਣ ਅਤੇ ਬਚਾਅ ਲਈ ਜਿਹੜੇ ਵੀ ਕਦਮ ਜ਼ਰੂਰੀ ਹਨ, ਉਹ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਸ ਬਾਬਤ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿਚ ਡੇਂਗੂ ਦਾ ਕੋਈ ਮਰੀਜ਼ ਜਾਂ ਕੇਸ ਨਹੀਂ ਹੈ। ਡੇਂਗੂ ਤੋਂ ਬਚਾਅ ਲਈ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ, ਉਥੇ ਇਸ ਬਾਬਤ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਇਸ ਲਈ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿਚ ਅਤੇ ਆਲ਼ੇ-ਦੁਆਲੇ ਸਾਫ-ਸਫਾਈ ਦਾ ਖ਼ਾਸ ਖ਼ਿਆਲ ਰੱਖਣ ਤੇ ਨਾਲੇ ਫਰਿੱਜਾਂ ਦੀਆਂ ਟਰੇਆਂ ਖਾਲੀ ਕਰਨ ਵੱਲ ਉਚੇਚਾ ਧਿਆਨ ਦੇਣ। ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਬਾਬਤ ਵੱਧ ਤੋਂ ਵੱਧ ਜਾਗਰੂਕ ਕਰਨ। ਇਸ ਮੌਕੇ ਉਨ੍ਹਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਤੰਬਾਕੂ ਕੰਟਰੋਲ ਐਕਟ ਤਹਿਤ ਜਨਵਰੀ ਤੋਂ ਲੈ ਕੇ ਮਈ ਮਹੀਨੇ ਤਕ 67 ਚਲਾਨ ਕੱਟ ਕੇ 1710 ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਸ ਸਮੇਂ ਸਿਵਲ ਸਰਜਨ ਡਾ. ਸੰਜੈ ਕਾਮਰਾ, ਵਧੀਕ ਸਿਵਲ ਸਰਜਨ ਡਾ. ਸੰਜੈ ਮਾਥੁਰ, ਡੀ. ਆਈ.ਓ. ਡਾ. ਅੰਜੂ ਸਿੰਗਲਾ ਸਮੇਤ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ