JALANDHAR WEATHER

ਕ੍ਰੋਏਸ਼ੀਆ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਜਗਰੇਬ, 18 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਤੋਂ ਕ੍ਰੋਏਸ਼ੀਆ ਲਈ ਰਵਾਨਾ ਹੋ ਗਏ ਹਨ। ਉਹ ਅੱਜ ਸ਼ਾਮ ਨੂੰ 2 ਦਿਨਾਂ ਦੇ ਦੌਰੇ ’ਤੇ ਕਰੋਸ਼ੀਆ ਪਹੁੰਚਣਗੇ। ਇਹ ਪ੍ਰਧਾਨ ਮੰਤਰੀ ਦੇ 3 ਦੇਸ਼ਾਂ ਦੇ 5 ਦਿਨਾਂ ਦੇ ਦੌਰੇ ਦਾ ਆਖਰੀ ਪੜਾਅ ਹੈ। ਪਹਿਲੀ ਵਾਰ ਕੋਈ ਭਾਰਤੀ ਪ੍ਰਧਾਨ ਮੰਤਰੀ ਕ੍ਰੋਏਸ਼ੀਆ ਦਾ ਦੌਰਾ ਕਰ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਆਂਦਰੇਜ ਪਲੇਨਕੋਵਿਚ ਨਾਲ ਦੁਵੱਲੀ ਗੱਲਬਾਤ ਕਰਨਗੇ ਅਤੇ ਰਾਸ਼ਟਰਪਤੀ ਜ਼ੋਰੋਨ ਮਿਲਾਨੋਵਿਚ ਨਾਲ ਵੀ ਮੁਲਾਕਾਤ ਕਰਨਗੇ। ਇਸ ਦੌਰੇ ਨੂੰ ਭਾਰਤ ਅਤੇ ਕਰੋਸ਼ੀਆ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਯੂਰਪੀਅਨ ਦੇ ਦੇਸ਼ਾਂ ਨਾਲ ਭਾਰਤ ਦੀ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਇਹ ਫੇਰੀ ਇਸ ਗੱਲ ਦਾ ਸੰਕੇਤ ਹੈ ਕਿ ਭਾਰਤ ਯੂਰਪ ਨਾਲ ਆਪਣੇ ਸੰਬੰਧਾਂ ਨੂੰ ਹੋਰ ਅੱਗੇ ਵਧਾਉਣਾ ਚਾਹੁੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ