ਕੇਂਦਰੀ ਗ੍ਰਹਿ ਮੰਤਰਾਲੇ ਨੇ ਹਿਮਾਚਲ ਪ੍ਰਦੇਸ਼ ਨੂੰ 2006.40 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ

ਨਵੀਂ ਦਿੱਲੀ, 18 ਜੂਨ- ਭਾਰਤ ਦੇ ਗ੍ਰਹਿ ਮੰਤਰੀ ਦਫ਼ਤਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਇਕ ਉੱਚ ਪੱਧਰੀ ਕਮੇਟੀ ਨੇ 2023 ਵਿਚ ਹੜ੍ਹਾਂ, ਜ਼ਮੀਨ ਖਿਸਕਣ ਅਤੇ ਬੱਦਲ ਫਟਣ ਵਰਗੀਆਂ ਆਫ਼ਤਾਂ ਤੋਂ ਪ੍ਰਭਾਵਿਤ ਖੇਤਰਾਂ ਵਿਚ ਪੁਨਰ ਨਿਰਮਾਣ ਲਈ ਹਿਮਾਚਲ ਪ੍ਰਦੇਸ਼ ਨੂੰ 2006.40 ਕਰੋੜ ਰੁਪਏ ਦੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਦਸੰਬਰ 2023 ਵਿਚ ਰਾਹਤ ਅਤੇ ਪੁਨਰਵਾਸ ਲਈ ਹਿਮਾਚਲ ਪ੍ਰਦੇਸ਼ ਨੂੰ 633.73 ਕਰੋੜ ਰੁਪਏ ਦੀ ਵਾਧੂ ਵਿੱਤੀ ਸਹਾਇਤਾ ਵੀ ਦਿੱਤੀ ਸੀ। ਵਿੱਤੀ ਸਾਲ 2024-25 ਵਿਚ, ਮੋਦੀ ਸਰਕਾਰ ਨੇ ਐਨ.ਡੀ.ਆਰ.ਐਫ਼. ਅਤੇ ਐਸ.ਡੀ.ਆਰ.ਐਫ਼. ਦੇ ਤਹਿਤ ਰਾਜਾਂ ਨੂੰ 25,425.16 ਕਰੋੜ ਰੁਪਏ ਪ੍ਰਦਾਨ ਕੀਤੇ।