JALANDHAR WEATHER

ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਉਣ ਲਈ ਹੋਵੇਗਾ ਵੱਡਾ ਅੰਦੋਲਨ - ਜਗਜੀਤ ਡੱਲੇਵਾਲ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਰਕਾਰ ਆਏ ਦਿਨ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਤੇ ਵਪਾਰੀਆਂ ਉਤੇ ਹਮਲਾਵਰ ਹੋ ਰਹੀ ਹੈ। ਇਸ ਲਈ ਵੱਡੇ ਅੰਦੋਲਨ ਦੀ ਤਿਆਰੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਐਕਟ ਤਹਿਤ ਪੰਜਾਬ ਵਿਚ ਹਜ਼ਾਰਾਂ ਏਕੜ ਖੇਤੀ ਯੋਗ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ। ਪੂਰੇ ਪੰਜਾਬ ਨੂੰ ਇਸ ਤਹਿਤ ਲਪੇਟ ਵਿਚ ਲਿਆ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨਾਂ ਬਚਾਉਣ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਉਣ ਲਈ ਸੰਘਰਸ਼ ਜਾਰੀ ਰਹੇਗਾ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੋਰ ਦੇਸ਼ਾਂ ਤੋਂ ਖੇਤੀ, ਡੇਅਰੀ, ਪੋਲਟਰੀ ਮੰਗਵਾਉਣਾ ਚਾਹੁੰਦੀ ਹੈ। ਇਸ ਨਾਲ ਪੰਜਾਬ ਦੀ ਖੇਤੀ ਅਤੇ ਆਰਥਿਕਤਾ ਦਾ ਢਾਂਚਾ ਡਾਵਾਂਡੋਲ ਹੋ ਜਾਵੇਗਾ। ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਅਤੇ ਬਲਾਕ ਪੱਧਰ ਉਤੇ ਕਮੇਟੀਆਂ ਬਣਾ ਕੇ ਲਾਮਬੰਦ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ