ਸੂਬੇ 'ਚ ਵੱਖ-ਵੱਖ ਥਾਈਂ ਅੰਬੇਡਕਰ ਦੇ ਬੁੱਤ ਤੋੜਨ ਵਾਲਾ ਕਾਬੂ - ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 18 ਜੂਨ-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਪਾਬੰਦੀਸ਼ੁਦਾ ਸੰਗਠਨ ਦੇ ਇਕ ਮੁੱਖ ਸੰਚਾਲਕ ਰੇਸ਼ਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਹਮੀਦੀ, ਬਰਨਾਲਾ ਦਾ ਰਹਿਣ ਵਾਲਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਜੂਨ 2025 ਦੇ ਪਹਿਲੇ ਹਫ਼ਤੇ, ਦੋਸ਼ੀ ਨੇ ਫਿਲੌਰ (ਜਲੰਧਰ) ਦੇ ਨੰਗਲ ਵਿਖੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਸੀ, ਜੋ ਕਿ ਅਮਰੀਕਾ-ਆਧਾਰਿਤ ਸੁਰਿੰਦਰ ਸਿੰਘ ਠੀਕਰੀਵਾਲ ਜੋ ਕਿ ਕਈ ਮਾਮਲਿਆਂ ਵਿਚ ਲੋੜੀਂਦੇ ਅਪਰਾਧੀ ਹਨ। ਰੇਸ਼ਮ ਸਿੰਘ ਘਟਨਾ ਤੋਂ ਬਾਅਦ ਤੋਂ ਹੀ ਫਰਾਰ ਸੀ। ਉਸ 'ਤੇ ਪਟਿਆਲਾ, ਫਰੀਦਕੋਟ, ਜਲੰਧਰ ਅਤੇ ਹੋਰ ਜ਼ਿਲ੍ਹਿਆਂ ਵਿਚ ਜਨਤਕ ਜਾਇਦਾਦਾਂ ਨੂੰ ਵਾਰ-ਵਾਰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਸਾਂਝੀ ਕੀਤੀ।