ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਪਰਿਵਾਰ ਸਮੇਤ ਪਾਈ ਵੋਟ

ਲੁਧਿਆਣਾ, 19 ਜੂਨ- ਭਾਜਪਾ ਉਮੀਦਵਾਰ ਜੀਵਨ ਗੁਪਤਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨਾਲ ਹੀ ਮੇਰਾ ਮੁਕਾਬਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕ ਖੁੱਲ੍ਹ ਦਿਮਾਗ ਨਾਲ ਵੋਟ ਕਰਨ ਲਈ ਆ ਰਹੇ ਹਨ, ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।