ਰਾਜਸਥਾਨ ਨੂੰ ਬਣਦਾ ਪਾਣੀ ਦੇਣ ਦੀ ਮੰਗ ਸੰਬੰਧੀ ਵਿਧਾਇਕ ਗੁਰਵੀਰ ਸਿੰਘ ਪੰਜਾਬ ਦੇ ਰਾਜਪਾਲ ਨੂੰ ਮਿਲੇ

ਅਬੋਹਰ, 19 ਜੂਨ (ਸੁਖਜੀਤ ਸਿੰਘ ਬਰਾੜ)-ਰਾਜਸਥਾਨ ਦੇ ਸਦੁਲਸ਼ਹਿਰ (ਮਟੀਲੀ) ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਗੁਰਵੀਰ ਸਿੰਘ ਬਰਾੜ ਰਾਜਸਥਾਨ ਨੂੰ ਪੰਜਾਬ ਤੋਂ ਬਣਦਾ ਨਹਿਰੀ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੰਗ-ਪੱਤਰ ਵੀ ਦਿੱਤਾ।