ਦੋ ਕਾਰਾਂ ਦੀ ਸਿੱਧੀ ਟੱਕਰ ’ਚ ਇਕ ਦੀ ਮੌਤ

ਮਹਿਲ ਕਲਾਂ, (ਬਰਨਾਲਾ), 23 ਜੂਨ (ਅਵਤਾਰ ਸਿੰਘ ਅਣਖੀ)- ਲੁਧਿਆਣਾ-ਬਠਿੰਡਾ ਮੁੱਖ ਮਾਰਗ ਉਪਰ ਪਿੰਡ ਵਜੀਦਕੇ ਕਲਾਂ ਬੱਸ ਅੱਡੇ ਉੱਪਰ ਅੱਜ ਦੋ ਕਾਰਾਂ ਦੀ ਹੋਈ ਸਿੱਧੀ ਟੱਕਰ ਵਿਚ ਇਕ ਲੜਕੀ ਦੀ ਮੌਤ ਅਤੇ ਕਈ ਦੇ ਜ਼ਖਮੀ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਦੀ ਪਛਾਣ ਗੁਰਲੀਨ ਕੌਰ ਦੁੱਗਰੀ (ਲੁਧਿਆਣਾ) ਵਜੋਂ ਹੋਈ ਹੈ।