ਸਰਨਾ ਤੇ ਜੀ. ਕੇ. ਨੇ ਦਿੱਲੀ ਕਮੇਟੀ ਦੀ ਮੈਂਬਰੀ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਵਿਚ ਸਰਕਾਰੀ ਦਖਲ ਅੰਦਾਜ਼ੀ ਦੇ ਖਿਲਾਫ਼ ਵਿਰੋਧੀ ਧਿਰ ਯਾਨੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਸੀਨੀਅਰ ਮੈਂਬਰ ਮਨਜੀਤ ਸਿੰਘ ਜੀ. ਕੇ. ਨੇ ਦਿੱਲੀ ਕਮੇਟੀ ਦੀ ਮੈਂਬਰੀ ਤੋਂ ਆਪਣੇ ਅਸਤੀਫ਼ੇ ਦੇ ਦਿੱਤੇ ਹਨ। ਇਹ ਅਸਤੀਫੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਵਿਖੇ ਜਾ ਕੇ ਸੌਂਪੇ।