ਲੋਕ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਨੂੰ ਕਰਦੇ ਹਨ ਪਸੰਦ- ਬਲਬੀਰ ਸਿੰਘ

ਚੰਡੀਗੜ੍ਹ, 23 ਜੂਨ- ਲੁਧਿਆਣਾ ਜ਼ਿਮਨੀ ਚੋਣ ਵਿਚ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਇਹ ਇਕ ਵੱਡਾ ਦਿਨ ਹੈ। ਅਸੀਂ ਇੱਥੇ ਅਤੇ ਗੁਜਰਾਤ ਦੋਵਾਂ ਵਿਚ ਪ੍ਰਭਾਵਸ਼ਾਲੀ ਜਿੱਤਾਂ ਦਰਜ ਕੀਤੀਆਂ ਹਨ। ਇਹ ਇਸ ਲਈ ਹੋ ਰਿਹਾ ਹੈ ਕਿਉਂਕਿ ਲੋਕ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਨੂੰ ਪਸੰਦ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਨਿਯੁਕਤ ਕਰਨ ਬਾਰੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਫੈਸਲਾ ਕਰੇਗੀ।