JALANDHAR WEATHER

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਯੂ.ਪੀ. 'ਚ ਇਕੱਤਰਤਾਵਾਂ

ਅੰਮ੍ਰਿਤਸਰ, 23 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਉੱਤਰ ਪ੍ਰਦੇਸ਼ ਵਿਖੇ ਕਾਰ ਸੇਵਾ ਵਾਲੇ ਮਹਾਪੁਰਖਾਂ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਇਕੱਤਰਤਾਵਾਂ ਕੀਤੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਉੱਤਰ ਪ੍ਰਦੇਸ਼ ਗਏ ਭਾਈ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ 2025 ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦੱਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਕੌਮੀ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ। ਇਸੇ ਤਹਿਤ ਇਕ ਵਿਸ਼ੇਸ਼ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਖੇ ਨਗਰ ਕੀਰਤਨ ਦੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਬਾਬਾ ਬਚਨ ਸਿੰਘ, ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਵੀਂ ਦਿੱਲੀ, ਬਾਬਾ ਪ੍ਰੀਤਮ ਸਿੰਘ ਗੁਰਦੁਆਰਾ ਗੁਰੂ ਕਾ ਤਾਲ ਆਗਰਾ, ਬਾਬਾ ਹਰਵਿੰਦਰ ਸਿੰਘ ਇੰਦੌਰ ਤੇ ਹੋਰ ਪ੍ਰਬੰਧਕਾਂ ਨਾਲ ਇਕੱਤਰਤਾਵਾਂ ਕੀਤੀਆਂ ਗਈਆਂ ਹਨ। ਉਨ੍ਹਾਂ ਸਵਾਗਤ ਕਰਨ ਅਤੇ ਹੋਰ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ