JALANDHAR WEATHER

ਏਅਰ ਇੰਡੀਆ ਬੰਬ ਧਮਾਕਾ ਕੈਨੇਡਾ ਦੇ ਇਤਿਹਾਸ ਦਾ ਸੀ ਸਭ ਤੋਂ ਘਾਤਕ ਅੱਤਵਾਦੀ ਹਮਲਾ- ਮਾਰਕ ਕਾਰਨੀ

ਓਟਾਵਾ, 24 ਜੂਨ- ਅੱਤਵਾਦ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ ’ਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ 40 ਸਾਲ ਪਹਿਲਾਂ ਕੈਨੇਡਾ ਨੇ ਆਪਣੇ ਇਤਿਹਾਸ ਦੇ ਸਭ ਤੋਂ ਘਾਤਕ ਅੱਤਵਾਦੀ ਹਮਲੇ ਦਾ ਸਾਹਮਣਾ ਕੀਤਾ ਸੀ। ਅੱਜ, ਅਸੀਂ ਏਅਰ ਇੰਡੀਆ ਬੰਬ ਧਮਾਕੇ ਦੇ 268 ਕੈਨੇਡੀਅਨ ਪੀੜਤਾਂ ਅਤੇ ਅੱਤਵਾਦ ਦੀਆਂ ਕਾਰਵਾਈਆਂ ਵਿਚ ਮਾਰੇ ਗਏ ਸਾਰੇ ਲੋਕਾਂ ਲਈ ਸੋਗ ਮਨਾਉਂਦੇ ਹਾਂ। ਉਨ੍ਹਾਂ ਕਿਹਾ ਕਿ ਇਹ ਹਿੰਸਕ ਕੱਟੜਵਾਦ ਨਾਲ ਲੜਨ ਅਤੇ ਕੈਨੇਡੀਅਨਾਂ ਨੂੰ ਸੁਰੱਖਿਅਤ ਰੱਖਣ ਦੀ ਸਾਡੀ ਵਚਨਬੱਧਤਾ ਦੀ ਇਕ ਗੰਭੀਰ ਯਾਦ ਦਿਵਾਉਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ