JALANDHAR WEATHER

2 ਦਿਨਾਂ ਤੋਂ ਭੇਤਭਰੇ ਹਾਲਾਤ 'ਚ ਲਾਪਤਾ ਸ਼੍ਰੋਮਣੀ ਕਮੇਟੀ ਕਰਮਚਾਰੀ ਕਰਤਾਰ ਸਿੰਘ ਦੀ ਮੌਤ

ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ)-ਪਿਛਲੇ ਦੋ ਦਿਨਾਂ ਤੋਂ ਭੇਤਭਰੇ ਹਾਲਾਤ ਵਿਚ ਲਾਪਤਾ ਸ਼੍ਰੋਮਣੀ ਕਮੇਟੀ ਦੇ ਇਕ ਕਰਮਚਾਰੀ ਕਰਤਾਰ ਸਿੰਘ ਨਾਂਅ ਦੇ ਵਿਅਕਤੀ ਦੀ ਅੱਜ ਜ਼ਿਲ੍ਹੇ ਦੀ ਇਕ ਨਹਿਰ ਵਿਚੋਂ ਮ੍ਰਿਤਕ ਦੇਹ ਮਿਲਣ ਦੀ ਸੂਚਨਾ ਮਿਲੀ ਹੈ। ਇਹ ਕਰਮਚਾਰੀ ਕਰਤਾਰ ਸਿੰਘ ਧਰਮ ਪ੍ਰਚਾਰ ਕਮੇਟੀ ਵਿਚ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। ਉਸ ਦੀ ਐਕਟਿਵਾ ਤੇ ਹੋਰ ਕਾਗਜ਼ਾਤ ਬੀਤੇ ਦਿਨ ਸਥਾਨਕ ਸੁਲਤਾਨਵਿੰਡ ਨਹਿਰ ਨੇੜਿਓਂ ਮਿਲੇ ਸਨ, ਜਿਸ ਉਪਰੰਤ ਉਸਦੇ ਭੈਣ-ਭਰਾਵਾਂ ਨੇ ਅੱਜ ਪੁਲਿਸ ਨੂੰ ਦਰਖਾਸਤ ਦੇ ਕੇ ਉਸ ਦੇ ਪਰਿਵਾਰਕ ਜੀਆਂ ਵਲੋਂ ਉਸਦੀ ਕੁਝ ਦਿਨ ਪਹਿਲਾਂ ਕੁੱਟਮਾਰ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਉਸ ਦੀ ਭਾਲ ਕਰਨ ਦੀ ਮੰਗ ਕੀਤੀ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਕਈ ਅਧਿਕਾਰੀ ਵੀ ਪੁਲਿਸ ਥਾਣੇ ਪੁੱਜੇ ਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ