JALANDHAR WEATHER

ਭੁਲੱਥ ਪੁਲਿਸ ਵਲੋਂ 1 ਕਿਲੋ ਅਫੀਮ ਸਮੇਤ ਔਰਤ ਕਾਬੂ

ਭੁਲੱਥ, 24 ਜੂਨ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਸਬ-ਡਵੀਜ਼ਨ ਕਸਬਾ ਭੁਲੱਥ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ, ਜਦੋਂ ਇਕ ਔਰਤ ਨੂੰ ਇਕ ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਭੁਲੱਥ ਕਰਨੈਲ ਸਿੰਘ ਨੇ ਕਿਹਾ ਕਿ ਐਸ. ਐਸ. ਪੀ. ਕਪੂਰਥਲਾ ਗੌਰਵ ਧੂਰਾ ਦੇ ਦਿਸ਼ਾ-ਨਿਰਦੇਸ਼ਾਂ ਤੇ ਐਸ. ਪੀ. ਡੀ. ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ਹੇਠ ਥਾਣਾ ਮੁਖੀ ਭੁਲੱਥ ਐਸ. ਐਚ. ਓ. ਰਣਜੀਤ ਸਿੰਘ ਵਲੋਂ ਸਰਗਰਮੀ ਵਰਤਦੇ ਹੋਏ ਜਦੋਂ ਪੁਲਿਸ ਪਾਰਟੀ ਪਿੰਡ ਬਾਗੜੀਆਂ ਨਜ਼ਦੀਕ ਪੁੱਜੀ ਤਾਂ ਸਾਹਮਣੇ ਤੋਂ ਇਕ ਔਰਤ ਹੱਥ ਵਿਚ ਪਲਾਸਟਿਕ ਦਾ ਲਿਫਾਫਾ ਫੜੀ ਆ ਰਹੀ ਸੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਤੇ ਤੇਜ਼ ਚੱਲਣ ਲੱਗੀ। ਸ਼ੱਕ ਪੈਣ ਉਤੇ ਪੁਲਿਸ ਪਾਰਟੀ ਵਲੋਂ ਔਰਤ ਨੂੰ ਲੇਡੀਜ਼ ਕਾਂਸਟੇਬਲ ਦੀ ਮਦਦ ਨਾਲ ਕਾਬੂ ਕਰਕੇ ਨਾਂਅ-ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਂਅ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ ਵਾਸੀ ਕਮਰਾਵਾਂ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਦੱਸਿਆ, ਜਦੋਂ ਹੱਥ ਵਿਚ ਫੜੇ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਪਲਾਸਟਿਕ ਦੇ ਡੱਬੇ ਵਿਚ ਬੰਦ ਇਕ ਕਿਲੋ ਅਫੀਮ ਬਰਾਮਦ ਕੀਤੀ ਗਈ।

ਉਕਤ ਔਰਤ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ. ਐਸ. ਪੀ. ਭੁਲੱਥ ਕਰਨੈਲ ਸਿੰਘ ਨੇ ਦੱਸਿਆ ਕਿ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਅਫੀਮ ਕਿੱਥੋਂ ਲੈ ਕੇ ਆਈ ਸੀ ਤੇ ਅਗਾਂਹ ਕਿੱਥੇ-ਕਿੱਥੇ ਸਪਲਾਈ ਕਰਨੀ ਸੀ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ, ਜਿਸ ਕਰਕੇ ਨਸ਼ਾ ਵਿਕਰੇਤਾ ਚਾਹੇ ਕੋਈ ਵੀ ਹੋਵੇ, ਬਖਸ਼ਿਆ ਨਹੀਂ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ