ਮੋਟਰਸਾਈਕਲ ਸਵਾਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਚਲਾਈਆਂ ਗੋਲੀਆਂ

ਜੰਡਿਆਲਾ ਗੁਰੂ/ਟਾਂਗਰਾ, 24 ਜੂਨ (ਹਰਜਿੰਦਰ ਸਿੰਘ ਕਲੇਰ)-ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਕਸਬਾ ਟਾਂਗਰਾ ਦੇ ਬਾਜ਼ਾਰ ਵਿਚ ਕਰਿਆਨੇ ਦੀ ਦੁਕਾਨ ਉਤੇ ਗੋਲੀਆਂ ਚਲਾ ਦਿੱਤੀਆਂ ਤੇ ਫਰਾਰ ਹੋ ਗਏ। ਦੁਕਾਨ ਦੇ ਸ਼ੀਸ਼ੇ ਟੁੱਟ ਕੇ ਚਕਨਾਚੂਰ ਹੋ ਗਏ। ਦੁਕਾਨਦਾਰ ਵਾਲ-ਵਾਲ ਬਚ ਗਿਆ।