ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪੁੱਜੇ ਭਗਵੰਤ ਮਾਨ
ਨਵੀਂ ਦਿੱਲੀ, 25 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਪੁੱਜ ਗਏ ਹਨ। ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਉਨ੍ਹਾਂ ਦੇ ਨਾਲ ਦਿੱਲੀ ਪਹੁੰਚੇ। ਸੰਜੀਵ ਅਰੋੜਾ ਲੁਧਿਆਣਾ ਜਿੱਤ ਤੋਂ ਬਾਅਦ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਕੁਝ ਸਮੇਂ ਬਾਅਦ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਅਤੇ ਗੁਜਰਾਤ ਵਿਚ ਜਿੱਤ ਸੰਬੰਧੀ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪਾਰਟੀ ਦੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਹੋਵੇਗੀ ਤੇ ਪਾਰਟੀ ਦੇ ਭਵਿੱਖ ਬਾਰੇ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ।