ਮਜੀਠਾ ਵਿਚ ਬਿਕਰਮ ਮਜੀਠੀਆ ਦੀ ਰਿਹਾਇਸ਼ ’ਤੇ ਵਿਜੀਲੈਂਸ ਤੇ ਮਜੀਠਾ ਪੁਲਿਸ ਦੀ ਛਾਪੇਮਾਰੀ

ਮਜੀਠਾ, (ਅੰਮ੍ਰਿਤਸਰ), 25 ਜੂਨ (ਜਗਤਾਰ ਸਿੰਘ ਸਹਿਮੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਦੇ ਮਜੀਠਾ ਸਥਿਤ ਰਿਹਾਇਸ਼ ’ਤੇ ਅੱਜ ਸਵੇਰੇ ਵਿਜੀਲੈਂਸ ਬਿਊਰੋ ਅਤੇ ਪੁਲਿਸ ਦੀ ਟੀਮ ਨੇ ਛਾਪੇਮਾਰੀ ਕੀਤੀ। ਇਹ ਕਾਰਵਾਈ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਵੀ ਇਸ ਛਾਪੇਮਾਰੀ ਦੀ ਜਾਣਕਾਰੀ ਸਾਂਝੀ ਕਰਦਿਆਂ ਸਿਆਸੀ ਬਦਲਾਖੋਰੀ ਦਾ ਦੋਸ਼ ਲਾਇਆ। ਵਿਜੀਲੈਂਸ ਵਲੋਂ ਅਧਿਕਾਰਤ ਤੌਰ ’ਤੇ ਕੋਈ ਬਿਆਨ ਨਹੀਂ ਜਾਰੀ ਕੀਤਾ ਗਿਆ।