ਮੁਹਾਲੀ ਸਥਿਤੀ ਵਿਜੀਲੈਂਸ ਭਵਨ ਵੱਲ ਜਾਂਦੇ ਰਸਤਿਆਂ ’ਤੇ ਨਾਕਾਬੰਦੀ



ਮੁਹਾਲੀ, 25 ਜੂਨ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰੀ ਉਪਰੰਤ ਵਿਜੀਲੈਂਸ ਭਵਨ ਨੂੰ ਮੁਹਾਲੀ ਪੁਲਿਸ ਦੀ ਸਹਾਇਤਾ ਨਾਲ ਕਿਲਾਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁਹਾਲੀ ਸਥਿਤ ਵਿਜੀਲੈਂਸ ਭਵਨ ਵੱਲ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਨਾਕਾਬੰਦੀ ਕੀਤੀ ਗਈ ਹੈ ਤੇ ਸਿਰਫ਼ ਅਧਿਕਾਰਤ ਵਿਅਕਤੀਆਂ ਤੇ ਅਧਿਕਾਰੀਆਂ ਨੂੰ ਹੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਵਿਜੀਲੈਂਸ ਭਵਨ ਬਾਹਰ ਐਂਟੀ ਰੋਇਟ ਪੁਲਿਸ ਦੇ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ।