JALANDHAR WEATHER

ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ 'ਚ ਫਸਾਇਆ ਗਿਆ - ਡਾ. ਉਪਿੰਦਰਜੀਤ ਕੌਰ

ਕਪੂਰਥਲਾ, 25 ਜੂਨ (ਅਮਰਜੀਤ ਕੋਮਲ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਪੰਜਾਬ ਦੀ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਵਿਜੀਲੈਂਸ ਵਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚ ਫ਼ਸਾ ਕੇ ਧੱਕੇਸ਼ਾਹੀ ਕੀਤੀ ਗਈ ਹੈ, ਜਿਸਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਸਾਬਕਾ ਵਿੱਤ ਮੰਤਰੀ ਨੇ ਬਿਕਰਮ ਮਜੀਠੀਆ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ