ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਨਡਾਲਾ, (ਕਪੂਰਥਲਾ) 26 ਜੂਨ (ਰਘਬਿੰਦਰ ਸਿੰਘ)- ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ 8 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ, ਜਿੱਥੇ ਜਾ ਕੇ ਉਸ ਨੂੰ ਕੈਂਸਰ ਦੀ ਬਿਮਾਰੀ ਨੇ ਘੇਰ ਲਿਆ, ਜਿਥੇ ਹਸਪਤਾਲ ’ਚ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ।