JALANDHAR WEATHER

ਬਿਜਲੀ ਦਾ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਬਟਾਲਾ, (ਗੁਰਦਾਸਪੁਰ), 27 ਜੂਨ (ਸਤਿੰਦਰ ਸਿੰਘ)- ਬਟਾਲਾ ਨਜ਼ਦੀਕ ਪਿੰਡ ਭਰਥ ਦੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਜੋਬਨ ਪ੍ਰੀਤ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਭਰਥ ਨੇ ਦੱਸਿਆ ਕਿ ਉਸ ਦਾ ਪਿਤਾ ਕਾਲਾ ਸਿੰਘ, ਜੋ ਕੇ ਸਰਤਾਜ ਸਿੰਘ ਨਾਲ ਆਥੜੀ ਦਾ ਕੰਮ ਕਰਦਾ ਸੀ ਅਤੇ ਬੀਤੇ ਦਿਨ ਸਵੇਰੇ 7 ਵਜੇ ਉਹ ਮੋਟਰ ’ਤੇ ਗਿਆ, ਜਿੱਥੇ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਉਸ ਦੇ ਪਿਤਾ ਕਾਲਾ ਸਿੰਘ ਦੀ ਮੌਤ ਹੋ ਗਈ। ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਵਲੋਂ ਧਾਰਾ 194 ਬੀ.ਐਨ.ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ