ਗੁਰੂਹਰਸਹਾਏ ਦੇ ਅਕਾਲੀ ਆਗੂ ਵਰਦੇਵ ਸਿੰਘ ਮਾਨ ਬਣੇ ਕੋਰ ਕਮੇਟੀ ਮੈਂਬਰ

ਗੁਰੂਹਰਸਹਾਏ (ਫਿਰੋਜ਼ਪੁਰ), 27 ਜੂਨ (ਹਰਚਰਨ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਣਾਈ ਗਈ 31 ਮੈਂਬਰੀ ਕੋਰ ਕਮੇਟੀ ਵਿਚ ਹਲਕਾ ਗੁਰੂ ਹਰਸਹਾਏ ਦੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਜਿਸ ਦਾ ਹਲਕਾ ਗੁਰੂਹਰਸਹਾਏ ਸਮੇਤ ਅਕਾਲੀ ਵਰਕਰਾਂ ਨੇ ਸਵਾਗਤ ਕੀਤਾ ਹੈ। ਵਰਦੇਵ ਸਿੰਘ ਨੋਨੀ ਮਾਨ ਨੂੰ ਕੋਰ ਕਮੇਟੀ ਮੈਂਬਰ ਬਣਾਉਣ ਉਤੇ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ, ਵਰਦੇਵ ਸਿੰਘ ਮਾਨ ਨੂੰ ਵਧਾਈ ਦਿੱਤੀ ਤੇ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ।