ਅਕਾਲੀ ਦਲ ਨੇ ਮਲੂਕਾ ਨੂੰ ਕੋਰ ਕਮੇਟੀ ਮੈਂਬਰ ਦੀ ਨਿਯੁਕਤੀ ਨਾਲ ਨਿਵਾਜਿਆ

ਭਗਤਾ ਭਾਈਕਾ, 27 ਜੂਨ (ਸੁਖਪਾਲ ਸਿੰਘ ਸੋਨੀ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਿਚ ਸਰਗਰਮੀਆਂ ਮੁੜ ਸ਼ੁਰੂ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਅੱਜ ਕੋਰ ਕਮੇਟੀ ਮੈਂਬਰ ਨਿਯੁਕਤ ਕਰਕੇ ਅਕਾਲੀ ਦਲ ਵਲੋਂ ਮੁੜ ਉਨ੍ਹਾਂ ਨੂੰ ਮਾਣ-ਸਤਿਕਾਰ ਦਿੱਤਾ ਗਿਆ ਹੈ। ਸ. ਮਲੂਕਾ ਦੀ ਨਿਯੁਕਤੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਸਮੇਤ ਚੁਫੇਰੇ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਹਲਕੇ ਅੰਦਰ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।