ਹਥਿਆਰ ਬੰਦ ਹਮਲਾਵਰਾਂ ਵਲੋਂ ਵਿਅਕਤੀ ਦਾ ਕਤਲ

ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸੰਤ ਐਵਨਿਊ ਨੇੜੇ ਅੱਜ ਦੇਰ ਰਾਤ ਕਾਰ ਸਵਾਰ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਵਿਅਕਤੀ ਨੂੰ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖਤ ਕੁਲਦੀਪ ਸਿੰਘ ਵਜੋਂ ਕੀਤੀ ਗਈ ਹੈ ਅਤੇ ਉਹ ਮੁੰਡੀਆਂ ਕਲਾ ਦਾ ਰਹਿਣ ਵਾਲਾ ਸੀ। ਜਾਂਚ ਕਰ ਰਹੀ ਐਸ.ਐਚ.ਓ. ਅਵਨੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਬਸੰਤ ਐਵਨਿਊ ਨੇੜੇ ਕਾਰ ’ਤੇ ਜਾ ਰਿਹਾ ਸੀ ਕਿ ਪਿੱਛੋਂ ਆ ਰਹੀ ਕਾਰ ਵਿਚ ਸਵਾਰ ਚਾਰ ਦੇ ਕਰੀਬ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੇਰ ਰਾਤ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਕਤਲ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ।