JALANDHAR WEATHER

ਕੇਂਦਰੀ ਜੇਲ੍ਹ ਵਿਚ 2 ਧਿਰਾਂ ਵਿਚ ਹੋਈ ਲੜਾਈ ਦੌਰਾਨ 3 ਹਵਾਲਾਤੀ ਜ਼ਖ਼ਮੀ

ਕਪੂਰਥਲਾ, 29  ਜੂਨ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ 2 ਧਿਰਾਂ ਵਿਚ ਲੜਾਈ ਹੋਣ ਕਾਰਨ 3 ਹਵਾਲਾਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਮਨਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਤੇਜਵੀਰ ਸਿੰਘ ਪੁੱਤਰ ਦਲਵੀਰ ਸਿੰਘ, ਰਜਿੰਦਰ ਸਿੰਘ ਪੁੱਤਰ ਮੰਗਲ ਸਿੰਘ, ਜਿਨ੍ਹਾਂ ਦੇ ਗੰਭੀਰ ਸੱਟਾਂ ਹੋਣ ਕਾਰਨ ਜੇਲ੍ਹ ਕਰਮਚਾਰੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਆਏ, ਜਿਨ੍ਹਾਂ ਦਾ ਇਲਾਜ ਜਾਰੀ ਹੈ | ਉਨ੍ਹਾਂ ਦੱਸਿਆ ਕਿ ਜਖ਼ਮੀਆਂ ਦੇ ਮੁਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ