ਜੰਡਿਆਲਾ ਗੁਰੂ 'ਚ ਐਸ. ਐਸ. ਪੀ. ਦੀ ਅਗਵਾਈ ਹੇਠ ਕਾਸੋ ਆਪ੍ਰੇਸ਼ਨ ਜਾਰੀ

ਜੰਡਿਆਲਾ ਗੁਰੂ, 30 ਜੂਨ (ਪ੍ਰਮਿੰਦਰ ਸਿੰਘ ਜੋਸਨ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਸ. ਮਨਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਜੰਡਿਆਲਾ ਗੁਰੂ ਵਿਚ ਅੱਜ ਕਾਸੋ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਵਿਚ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਐਸ. ਐਸ. ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਲੋਕਾਂ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸ ਮੌਕੇ ਅਦਿਤਿਆ ਬਾਰੀਅਰ ਐਸ. ਪੀ. (ਡੀ.), ਸ. ਰਵਿੰਦਰ ਸਿੰਘ ਡੀ. ਐਸ. ਪੀ. ਜੰਡਿਆਲਾ ਗੁਰੂ, ਲਖਵਿੰਦਰ ਸਿੰਘ ਡੀ. ਐਸ. ਪੀ. ਅਟਾਰੀ, ਧਰਮਿੰਦਰ ਕਲਿਆਣ ਡੀ. ਐਸ. ਪੀ. ਬਾਬਾ ਬਕਾਲਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।