ਕਰੰਟ ਲੱਗਣ ਨਾਲ ਕਿਸਾਨ ਦੀ ਦਰਦਨਾਕ ਮੌਤ

ਚੋਗਾਵਾਂ/ਅੰਮ੍ਰਿਤਸਰ , 30 ਜੂਨ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਿੱਧਵਾਂ ਵਿਖੇ ਖੇਤਾਂ 'ਚ ਕੰਮ ਕਰ ਰਹੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ। ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਗੁਰਲਾਲ ਸਿੰਘ ਸਿੱਧਵਾਂ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਕੋਮਲਪ੍ਰੀਤ ਸਿੰਘ (31) ਟਰੈਕਟਰ ਨਾਲ ਖੇਤਾਂ ਵਿਚ ਵਹਾਈ ਕਰ ਰਿਹਾ ਸੀ। ਅਚਾਨਕ ਰੋਟਾਵੇਟਰ ਵਿਚ ਬਿਜਲੀ ਦੀ ਤਾਰ ਆ ਗਈ। ਉਹ ਤਾਰ ਨੂੰ ਪਰੇ ਕਰਨ ਲਈ ਹੇਠਾਂ ਉਤਰਿਆ ਤਾਂ ਉਸ ਨੂੰ ਜ਼ਬਰਦਸਤ ਕਰੰਟ ਦਾ ਝਟਕਾ ਲੱਗਾ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ।