ਹਲਕਾ ਵਿਧਾਇਕਾ ਗਨੀਵ ਕੌਰ ਮਜੀਠੀਆ ਵਲੋਂ ਲਗਾਇਆ ਗਿਆ ਧਰਨਾ

ਅੰਮ੍ਰਿਤਸਰ/ਮਜੀਠਾ, 1 ਜੁਲਾਈ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਬਿਕਰਮ ਸਿੰਘ ਮਜੀਠੀਆ ਜੋ ਕਿ ਵਿਜੀਲੈਂਸ ਦੀ ਹਿਰਾਸਤ ਵਿਚ ਹਨ, ਨੂੰ ਅੱਜ ਵਿਜੀਲੈਂਸ ਵਲੋਂ ਉਨ੍ਹਾਂ ਦੇ ਮਜੀਠਾ ਸਥਿਤ ਰਿਹਾਇਸ਼ ਦਫਤਰ ਵਿਖੇ ਲਿਆਂਦਾ ਜਾ ਰਿਹਾ ਹੈ, ਜਿਸ ਉਤੇ ਮਜੀਠੀਆ ਦੀ ਧਰਮ ਪਤਨੀ ਹਲਕਾ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਵੀ ਮਜੀਠਾ ਪਹੁੰਚ ਕੇ ਆਪਣੇ ਦਫਤਰ ਜਾਣ ਲੱਗੇ ਜਿਨ੍ਹਾਂ ਨੂੰ ਉਥੇ ਸਥਿਤ ਪੁਲਿਸ ਵਲੋਂ ਬੈਰੀਕੇਡ ਲਾ ਕੇ ਰੋਕ ਦਿੱਤਾ ਗਿਆ, ਜਿਸ ਉਤੇ ਬੀਬਾ ਗਨੀਵ ਕੌਰ ਮਜੀਠੀਆ ਤੇ ਪੁਲਿਸ ਦਰਮਿਆਨ ਤਿੱਖੀ ਬਹਿਸਬਾਜ਼ੀ ਚਲਦੀ ਰਹੀ, ਜਿਸ ਦੇ ਚਲਦਿਆਂ ਪੁਲਿਸ ਵਲੋਂ ਮਜੀਠੀਆ ਦੇ ਰਿਹਾਇਸ਼ੀ ਦਫਤਰ ਨੂੰ ਤਾਲਾ ਲਗਾ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਆਪਣੇ ਸਮਰਥਕਾਂ ਸਮੇਤ ਪੁਲਿਸ ਪ੍ਰਸ਼ਾਸਨ ਖਿਲਾਫ ਧਰਨਾ ਲਗਾ ਦਿੱਤਾ ਗਿਆ ਹੈ।