ਪਿੰਡ ਗੰਗੋਹਰ (ਬਰਨਾਲਾ) ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਮਹਿਲ ਕਲਾਂ, 1 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਗੰਗੋਹਰ ਥਾਣਾ ਮਹਿਲ ਕਲਾਂ ਨਾਲ ਸੰਬੰਧਿਤ ਇਕ ਨੌਜਵਾਨ ਦੀ ਬੰਦ ਪਏ ਟੋਲ ਪਲਾਜ਼ਾ ਮਹਿਲ ਕਲਾਂ ਨੇੜੇ ਸੜਕ ਹਾਦਸੇ 'ਚ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਗੋਬਿੰਦ ਸਿੰਘ ਗੋਲਡੀ (31) ਪੁੱਤਰ ਭਾਨ ਸਿੰਘ ਵਾਸੀ ਗੰਗੋਹਰ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਥਾਣਾ ਮਹਿਲ ਕਲਾਂ 'ਚ ਪਰਚਾ ਦਰਜ ਕਰ ਲਿਆ ਗਿਆ ਹੈ।