ਵਿਜੀਲੈਂਸ ਦੀ ਕਾਰਵਾਈ ਵਿਰੁੱਧ ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਦਾ ਕੀਤਾ ਰੁਖ

ਚੰਡੀਗੜ੍ਹ, 1 ਜੁਲਾਈ (ਸੰਦੀਪ ਕੁਮਾਰ ਮਾਹਨਾ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕਰਨ ਤੋਂ ਕੁਝ ਦਿਨ ਬਾਅਦ ਮਜੀਠੀਆ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 'ਗੈਰ-ਕਾਨੂੰਨੀ ਗ੍ਰਿਫ਼ਤਾਰੀ ਅਤੇ ਬਾਅਦ ਵਿਚ ਰਿਮਾਂਡ' ਨੂੰ ਚੁਣੌਤੀ ਦਿੱਤੀ ਹੈ।