JALANDHAR WEATHER

ਅਸੀਂ ਮੋਹਾਲੀ ਪੁੱਜ ਕੇ ਰਹਾਂਗੇ- ਜੋਧ ਸਿੰਘ ਸਮਰਾ

ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)- ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕਿਹਾ ਕਿ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਕੋਰਟ ਵਿਚ ਪੇਸ਼ੀ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਉੱਥੇ ਜਾਣ ਤੋਂ ਰੋਕਿਆ ਜਾ ਰਿਹਾ ਹੈ ਪਰ ਉਹ ਫਿਰ ਵੀ ਉੱਥੇ ਪਹੁੰਚ ਰਹੇ ਹਨ। ਉਨ੍ਹਾਂ ਦੇ ਨਾਲ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਵਡਾਲੀ ਵੀ ਹਨ, ਜਿਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਘਰ ਵੀ ਤੜਕੇ 4 ਵਜੇ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਸੀ। ਦੂਜੇ ਪਾਸੇ ਅੱਜ ਵੱਖ ਵੱਖ ਸਥਾਨਕ ਅਕਾਲੀ ਆਗੂਆਂ ਦੇ ਘਰਾਂ ਵਿਚ ਵੀ ਪੁਲਿਸ ਤੜਕਸਾਰ ਪਹੁੰਚੀ ਅਤੇ ਉਨ੍ਹਾਂ ਨੂੰ ਮੁਹਾਲੀ ਜਾਣ ਤੋਂ ਰੋਕ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਬਿਆਸ ਪੁੱਲ ’ਤੇ ਵੀ ਪੁਲਿਸ ਵਲੋਂ ਵੱਡਾ ਨਾਕਾ ਲਗਾਇਆ ਗਿਆ ਹੈ ਅਤੇ ਅਕਾਲੀ ਵਰਕਰਾਂ ਨੂੰ ਅੱਗੇ ਮੁਹਾਲੀ ਵੱਲ ਨਹੀਂ ਜਾਣ ਦਿੱਤਾ ਜਾ ਰਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ