JALANDHAR WEATHER

ਮੋਹਾਲੀ ਜਾਣ ਤੋਂ ਪਹਿਲਾਂ ਹੀ ਅਕਾਲੀ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਫਰੀਦਕੋਟ, 2 ਜੁਲਾਈ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਘਿਰੇ ਬਿਕਰਮਜੀਤ ਸਿੰਘ ਮਜੀਠੀਆ, ਜਿਨ੍ਹਾਂ ਨੂੰ ਪਿਛਲੇ ਦਿਨੀ ਵਿਜੀਲੈਂਸ ਵਲੋਂ ਹਿਰਾਸਤ ’ਚ ਲਿਆ ਗਿਆ ਸੀ ਅਤੇ ਸੱਤ ਦਿਨ ਦੇ ਪੁਲਿਸ ਰਿਮਾਂਡ ’ਤੇ ਚੱਲ ਰਹੇ ਸਨ, ਅੱਜ ਉਨ੍ਹਾਂ ਦਾ ਪੁਲਿਸ ਰਿਮਾਂਡ ਖਤਮ ਹੋਣ ’ਤੇ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਜਾਣਾ ਹੈ, ਜਿਸ ਨੂੰ ਲੈ ਕੇ ਅੱਜ ਪੰਜਾਬ ਭਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਵੱਡੀ ਗਿਣਤੀ ’ਚ ਮੋਹਾਲੀ ਅਦਾਲਤ ’ਚ ਪੁਹੰਚ ਉਨ੍ਹਾਂ ਨਾਲ ਮੁਲਾਕਾਤ ਕਰਨੀ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਵਲੋਂ ਵੱਡੀ ਗਿਣਤੀ ’ਚ ਅਕਾਲੀ ਆਗੂਆਂ ਨੂੰ ਘਰ ’ਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਅਤੇ ਕੁੱਝ ਨੂੰ ਹਿਰਾਸਤ ’ਚ ਲਿਆ ਗਿਆ। ਇਸੇ ਦੇ ਚੱਲਦੇ ਅੱਜ ਫਰੀਦਕੋਟ ਤੋਂ ਮੋਹਾਲੀ ਜਾ ਰਹੇ ਅਕਾਲੀ ਵਰਕਰਾਂ ਦੇ ਇਕ ਕਾਫਲੇ ਨੂੰ ਰਾਉਂਡ ਅੱਪ ਕਰ ਫਰੀਦਕੋਟ ਪੁਲਿਸ ਵਲੋਂ ਮੁਦਕੀ ਪੁਲਿਸ ਚੌਂਕੀ ’ਚ ਲਿਜਾਇਆ ਗਿਆ। ਇਸ ਮੌਕੇ ਅਕਾਲੀ ਆਗੂ ਅਮਨ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਤੋਂ ਸਾਫ ਜ਼ਾਹਰ ਹੈ ਕਿ ਸਰਕਾਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਕਾਰਵਾਈ ਕਰ ਕਿੰਨੀ ਡਰੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ